ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸਰਦਾਰ ਗੁਰਤੇਜ ਸਿੰਘ ਅਤੇ ਪ੍ਰੋਫ਼ੈਸਰ ਗੁਰਸਾਹਿਬ ਸਿੰਘ ਨੇ ਸ਼ਿਰਕਤ ਕੀਤੀ। ਸ਼੍ਰੀ ਕੁਲਵੰਤ ਸਿੰਘ ਪੰਜਾਬੀ ਅਧਿਆਪਕ ਨੇ ਬਤੌਰ ਪੰਜਾਬੀ ਭਾਸ਼ਾ ਦੇ ਮਾਹਰ ਪੰਜਾਬੀ ਭਾਸ਼ਾ ਦੇ ਅਧਿਆਪਕਾਂ ਨੂੰ ਪੰਜਾਬੀ ਭਾਸ਼ਾ ਨੂੰ ਸੁੰਦਰ ਬਣਾਉਣ ਦੇ ਨੁਕਤੇ ਦੱਸੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਸੁੰਦਰ ਲਿਖਾਈ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਦੀ ਸੁੰਦਰ ਲਿਖਤ ਅਤੇ ਦਸਤਾਵੇਜ਼ਾਂ ਦੀ ਬੁਨਿਆਦ ਬਾਰੇ ਅਧਿਆਪਕਾਂ ਨੂੰ ਅਹਿਮ ਜਾਣਕਾਰੀ ਦਿੱਤੀ। ਸ਼੍ਰੀ ਬੂਟਾ ਸਿੰਘ ਜੀ ਨੇ ਪੰਜਾਬੀ ਭਾਸ਼ਾ ਦੇ ਫਲਸਫੇ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਬੱਚਿਆਂ ਦੇ ਜੀਵਨ ਵਿੱਚ ਮਾਤ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਵੀ ਇਸ ਸਿੱਟੇ ਤੇ ਪਹੁੰਚਿਆ ਹੈ ਕਿ ਮਾਤ ਭਾਸ਼ਾ ਤੋਂ ਬਿਨਾਂ ਬੱਚਿਆਂ ਦਾ ਸਰਵਪੱਖੀ ਵਿਕਾਸ ਬਿਲਕੁਲ ਵੀ ਸੰਭਵ ਨਹੀਂ ਹੈ। ਇਸ ਪ੍ਰੋਗਰਾਮ ਵਿਚ ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀ ਸਿਕੰਦਰ ਸਿੰਘ ਨਿਭਾਈ। ਇਸ ਮੌਕੇ ਸੰਗੀਤਕਾਰ ਸ੍ਰੀ ਪਰਮਾਨੰਦ ਸ਼ਾਸਤਰੀ, ਸ੍ਰੀ ਮਹੰਤ ਸ਼ਾਸਤਰੀ, ਸ੍ਰੀ ਬਲਬੀਰ ਸਿੰਘ, ਸ੍ਰੀ ਦਲਜੀਤ ਸਿੰਘ, ਸ੍ਰੀ ਬਿੱਕਰਜੀਤ ਸਿੰਘ, ਸ੍ਰੀ ਸ਼ਮੀਮ ਸਿੰਘ, ਸ੍ਰੀ ਪਰਮਜੀਤ ਸਿੰਘ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਕਸ਼ਮੀਰ ਕੌਰ, ਸ੍ਰ. ਰਾਜਵੀਰ ਕੌਰ, ਸ਼੍ਰੀਮਤੀ ਦਾਦੀ ਕੌਰ ਅਤੇ ਸ਼੍ਰੀਮਤੀ ਕਮਲ ਕੌਰ।ਵੱਡੀ ਗਿਣਤੀ ਵਿੱਚ ਹੋਰ ਅਧਿਆਪਕ ਵੀ ਹਾਜ਼ਰ ਸਨ।
Tags
ਸਾਹਿਤਕ ਸਰਗਰਮੀਆਂ
